Loading…

ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ

ਨ ਸਿੰਘ ਹੈ ਨ ਸ੍ਯਾਰ ਹੈ ਨ ਰਾਉ ਹੈ ਨ ਰੰਕ ਹੈ

ਨ ਸਿੰਘ ਹੈ ਨ ਸ੍ਯਾਰ ਹੈ ਨ

ਨ ਸਿੰਘ ਹੈ ਨ ਸ੍ਯਾਰ ਹੈ ਨ ਰਾਉ ਹੈ ਨ ਰੰਕ ਹੈ ॥

 ਨ ਮਾਨ ਹੈ ਨ ਮਉਤ ਹੈ ਨ ਸਾਕ ਹੈ ਨ ਸੰਕ ਹੈ ॥

ਨ ਜੱਛ ਹੈ ਨ ਗੰਧ੍ਰਬ ਹੈ ਨ ਨਰੁ ਹੈ ਨ ਨਾਰ ਹੈ ॥

ਨ ਚੋਰ ਹੈ ਨ ਸਾਹੁ ਹੈ ਨ ਸਾਹ ਕੋ ਕੁਮਾਰ ਹੈ ॥੮॥੧੬੮॥

ਨ ਨੇਹ ਹੈ ਨ ਗੇਹ ਹੈ ਨ ਦੇਹ ਕੋ ਬਨਾਉ ਹੈ ॥

ਨ ਛਲ ਹੈ ਨ ਛਿੱਦ੍ਰ ਹੈ ਨ ਛਲ ਕੋ ਮਿਲਾਉ ਹੈ ॥

ਨ ਤੰਤ੍ਰ ਹੈ ਨ ਮੰਤ੍ਰ ਹੈ ਨ ਜੰਤ੍ਰ ਕੋ ਸਰੂਪ ਹੈ ॥

ਨ ਰਾਗ ਹੈ ਨ ਰੰਗ ਹੈ ਨ ਰੇਖ ਹੈ ਨ ਰੂਪ ਹੈ ॥੯॥੧੬੯॥

ਨ ਜੰਤ੍ਰ ਹੈ ਨ ਮੰਤ੍ਰ ਹੈ ਨ ਤੰਤ੍ਰ ਕੋ ਬਨਾਉ ਹੈ ॥

ਨ ਛਲ ਹੈ ਨ ਛਿੱਦ੍ਰ ਹੈ ਨ ਛਾਇਆ ਕੋ ਮਿਲਾਉ ਹੈ ॥

ਨ ਰਾਗ ਹੈ ਨ ਰੰਗ ਹੈ ਨ ਰੂਪ ਹੈ ਨ ਰੇਖ ਹੈ ॥